ਪ੍ਰਾਪਰਟੀ ਕਾਰੋਬਾਰੀ ਦੀ ਅਗਵਾ ਦੋ ਸਾਲ ਦੀ ਮਾਸੂਮ ਬੱਚੀ ਹੋਈ ਬਰਾਮਦ, ਮੁੱਖ ਦੋਸ਼ੀ ਕਾਬੂ

0
81

ਲੁਧਿਆਣਾ, 2 ਦਸੰਬਰ (TLT News) – ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਚ ਪ੍ਰਾਪਰਟੀ ਕਾਰੋਬਾਰੀ ਦੀ ਦੋ ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮੁੱਖ ਦੋਸ਼ੀ ਨੂੰ ਕਾਬੂ ਕਰਕੇ ਬੱਚੀ ਨੂੰ ਬਰਾਮਦ ਕਰ ਲਿਆ ਹੈ। ਜਦ ਕਿ ਉਸ ਦੇ ਤਿੰਨ ਹੋਰ ਸਾਥੀ ਅਜੇ ਫ਼ਰਾਰ ਹਨ ਬੱਚੀ ਨੂੰ ਉਕਤ ਦੋਸ਼ੀਆਂ ਨੇ ਕਾਰੋਬਾਰੀ ਦੇ ਡਰਾਈਵਰ ਨਾਲ ਮਿਲ ਕੇ ਅਗਵਾ ਕੀਤਾ ਸੀ ਅਤੇ ਦੱਸ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਵੀ ਕੀਤੀ ਸੀ। ਪੁਲੀਸ ਵੱਲੋਂ ਇਸ ਦਾ ਖ਼ੁਲਾਸਾ ਥੋੜ੍ਹੀ ਦੇਰ ਬਾਅਦ ਪ੍ਰੈੱਸ ਕਾਨਫ਼ਰੰਸ ਵਿਚ ਕੀਤਾ ਜਾਵੇਗਾ।