ਪੁਲਿਸ ਥਾਣਾ ਰਾਜਾਸਾਂਸੀ ਵੱਲੋਂ ਭਾਰੀ ਮਾਤਰਾ ‘ਚ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

0
69

ਰਾਜਾਸਾਂਸੀ, 3 ਦਸੰਬਰ (TLT) – ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਦੌਰਾਨ ਐਕਟੀਵਾ ‘ਤੇ ਸਵਾਰ ਇਕ ਵਿਅਕਤੀ ਨੂੰ ਰੋਕ ਤੇ ਤਲਾਸ਼ੀ ਲਈ ਗਈ ਤਾਂ ਉਸ ਨੂੰ ਡੇਢ ਕਿੱਲੋ ਅਫ਼ੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮੇਜਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਜੋਗੇਵਾਲਾ, ਥਾਣਾ ਮੱਖੂ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕੀਤੀ ਗਈ ਹੈ।