ਅਣਪਛਾਤਿਆਂ ਨੇ ਦਿਨ-ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ

0
85

ਤਰਨ ਤਾਰਨ (TLT News): ਜ਼ਿਲ੍ਹਾ ਤਰਨ ਤਾਰਨ ‘ਚ ਅੱਜ ਸਵੇਰੇ ਪਿੰਡ ਪਹੂਵਿੰਡ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਆਸ ਪਾਸ ਦੇ ਲੋਕਾਂ ਨੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ। ਘਟਨਾ ‘ਚ ਜ਼ਖ਼ਮੀ ਦੀ ਪਛਾਣ ਸ਼ਰਨਜੀਤ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਪਿੰਡ ਸਾਥਰਾ ਵਜੋਂ ਹੋਈ ਹੈ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ਼ਰਨਜੀਤ ਸਿੰਘ ਦੇ ਮੁਨੀਮ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸ਼ਰਨਜੀਤ ਸਿੰਘ ਵਾਪਸ ਸਾਡੇ ਕੋਲ ਆਇਆ ਤਾਂ ਉਹ ਜ਼ਖ਼ਮੀ ਸੀ।

ਬਲਵਿੰਦਰ ਨੇ ਦੱਸਿਆ ਕਿ ਜ਼ਖ਼ਮੀ ਸ਼ਰਨਜੀਤ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ। ਉਸ ਨੂੰ ਅਸੀਂ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ। ਘਟਨਾ ਸਥਾਨ ‘ਤੇ ਪੁਹੰਚੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ।

ਉਧਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਨੂੰ ਗੋਲੀ ਮਾਰਕੇ ਕੁਝ ਅਣਪਛਾਤੇ ਵਿਅਕਤੀ ਕਰੀਬ 50,000 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ ਹਨ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋ ਸਕੀ। ਮਾਮਲੇ ਸਬੰਧੀ ਡੀਐਸਪੀ ਭਿੱਖੀਵਿੰਡ ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ ਤੇ ਇਲਾਕੇ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ।

ਡੀਐਸਪੀ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲੀ ਲੱਗਣ ਵਾਲੇ ਨੌਜਵਾਨ ਦੀ ਹਾਲਤ ਡਾਕਟਰਾਂ ਮੁਤਾਬਕ ਖ਼ਤਰੇ ਤੋਂ ਬਾਹਰ ਹੈ ਤੇ ਨੋਜਵਾਨ ਦੇ ਹੋਸ਼ ਆਉਣ ‘ਤੇ ਸਾਰੀ ਘਟਨਾ ਦਾ ਪੱਤਾ ਲੱਗ ਜਾਵੇਗਾ।