ਕਿਸਾਨਾਂ ਦਾ ਅੰਦੋਲਨ ਅੱਜ 9ਵੇਂ ਦਿਨ ਵੀ ਜਾਰੀ

0
81

ਨਵੀਂ ਦਿੱਲੀ, 4 ਦਸੰਬਰ – TLT/ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਸਰਕਾਰ ਵਿਚਕਾਰ ਹੋਈ ਚੌਥੇ ਦੌਰ ਦੀ ਗੱਲਬਾਤ ਬੇਸਿੱਟਾ ਰਹੀ। ਕਿਸਾਨਾਂ ਦਾ ਪ੍ਰਦਰਸ਼ਨ ਅੱਜ ਸ਼ੁੱਕਰਵਾਰ ਨੂੰ ਵੀ ਜਾਰੀ ਹੈ। ਕਰੀਬ ਸਾਢੇ ਸੱਤ ਘੰਟੇ ਚਲੀ ਬੈਠਕ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਹੈ ਤੇ ਹੁਣ 5 ਦਸੰਬਰ ਨੂੰ ਅਗਲੇ ਦੌਰ ਦੀ ਗੱਲਬਾਤ ਹੋਵੇਗੀ। ਉਦੋਂ ਤੱਕ ਕਿਸਾਨ ਆਪਣਾ ਅੰਦੋਲਨ ਜਾਰੀ ਰੱਖਣਗੇ।