ਸੰਘਣੀ ਧੁੰਦ ਕਾਰਨ ਟਰੱਕ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ, ਇਕ ਦੀ ਮੌਤ

0
123

ਫ਼ਿਰੋਜ਼ਪੁਰ, 7 ਦਸੰਬਰ (TLT News)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਪੈਂਦੇ ਪਿੰਡ ਪੀਰ ਖਾਂ ਸ਼ੇਖ਼ ਨਜ਼ਦੀਕ ਅੱਜ ਤੜਕੇ ਸੰਘਣੀ ਧੁੰਦ ਕਾਰਨ ਇਕ ਟਰੱਕ ਅਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਟਰੈਕਟਰ ਚਾਲਕ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।