ਕੈਨੇਡਾ ਦੇ ਵੱਖ-ਵੱਖ ਸੂਬਿਆਂ ‘ਚ ਕਿਸਾਨਾਂ ਦੇ ਸਮਰਥਨ ਲਈ ਕੱਢੀਆਂ ਗਈਆਂ ਰੈਲੀਆਂ

0
116

TLT/ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਵਿਚ ਵੀ ਖੇਤੀ ਕਾਨੂੰਨਾਂ ਅਤੇ ਮੋਦੀ ਸਰਕਾਰ ਦੇ ਵਿਰੁੱਧ ਰੈਲੀ ਕੱਢੀ ਗਈ। ਜਿਸਦੇ ਵਿਚ ਵੱਡੀ ਗਿਣਤੀ ‘ਚ ਪ੍ਰਵਾਸੀ ਭਾਰਤੀਆਂ ਨੇ ਹਿੱਸਾ ਲਿਆ। ਵਿਦੇਸ਼ਾਂ ‘ਚ ਰਹਿੰਦੇ ਪੰਜਾਬੀਆਂ ਦਾ ਕਹਿਣਾ ਹੈ ਕਿ ਇਹ ਰੈਲੀ ਪੰਜਾਬ ਦੇ ਕਿਸਾਨਾਂ ਦੇ ਹੱਕ ‘ਚ ਕੱਢੀ ਗਈ ਹੈ।ਉਹਨਾਂ ਦਾ ਕਹਿਣਾ ਹੈ ਕਿ ਸਾਡੇ ਪੰਜਾਬੀ ਭਰਾ ਦਿੱਲੀ ਬਾਰਡਰ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਅਸੀ ਵਿਦੇਸ਼ਾਂ ‘ਚ ਰਹਿ ਕੇ ਉਹਨਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰ ਰਹੇ ਹਾਂ।