ਰਾਜਪੁਰਾ ‘ਚ ਫੜੀ ਗਈ ਨਾਜਾਇਜ਼ ਸ਼ਰਾਬ ਦੀ ਫੈਕਟਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਦੋਸ਼ੀ ਦੇ ਕਾਂਗਰਸੀ ਵਿਧਾਇਕਾਂ ਨਾਲ ਸੰਬੰਧ- ਮੀਤ ਹੇਅਰ

0
109

ਚੰਡੀਗੜ੍ਹ, 9 ਦਸੰਬਰ (TLT News)- ‘ਆਪ’ ਦੇ ਵਿਧਾਇਕ ਮੀਤ ਹੇਅਰ ਨੇ ਬੀਤੇ ਦਿਨ ਰਾਜਪੁਰਾ ‘ਚ ਫੜੀ ਗਈ ਨਾਜਾਇਜ਼ ਸ਼ਰਾਬ ਦੀ ਫੈਕਟਰੀ ਦੇ ਮਾਮਲੇ ‘ਚ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਫੜਿਆ ਗਿਆ ਵਿਅਕਤੀ ਘਨੌਰ ਤੋਂ ਵਿਧਾਇਕ ਮਦਨ ਲਾਲ ਅਤੇ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਕੰਬੋਜ ਦਾ ਕਰੀਬੀ ਹੈ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਨਾਮੀ ਇਹ ਦੋਸ਼ੀ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲੜ ਚੁੱਕਾ ਹੈ ਅਤੇ ਕਾਂਗਰਸੀ ਨੇਤਾਵਾਂ ਨਾਲ ਉਸ ਦੀਆਂ ਤਸਵੀਰਾਂ ਵੀ ਹਨ। ਹੇਅਰ ਨੇ ਕਿਹਾ ਕਿ ਪੰਜਾਬ ‘ਚ ਸ਼ਰਾਬ ਪੀਣ ਕਾਰਨ ਹੋਈ ਮੌਤਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਹਰ ਵਾਰੀ ਕਮੇਟੀ ਬਣਾ ਕੇ ਖਾਨਾਪੂਰਤੀ ਕਰ ਦਿੱਤੀ ਜਾਂਦੀ ਹੈ, ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਮੰਗ ਕੀਤੀ ਗਈ ਇਸ ਮਾਮਲੇ ‘ਚ ਕਾਂਗਰਸੀ ਵਿਧਾਇਕਾਂ ਮਦਨ ਲਾਲ ਅਤੇ ਹਰਦਿਆਲ ਕੰਬੋਜ ‘ਤੇ ਕਾਰਵਾਈ ਹੋਣੀ ਚਾਹੀਦੀ ਹੈ ਨਹੀਂ।