ਪ੍ਰਵਾਸੀ ਮਜ਼ਦੂਰਾਂ ਦੀ ਮਦਦ ਕਰਨ ਵਾਲੇ ਸੋਨੂੰ ਸੂਦ ਬਣੇ ‘ਟਾਪ ਗਲੋਬਲ ਏਸ਼ੀਅਨ ਸੈਲੀਬ੍ਰਿਟੀ 2020’

0
84

ਮੁੰਬਈ, 10 ਦਸੰਬਰ (TLT News)- ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਕਰਨ ਲਈ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਨੰਬਰ ਇਕ ਦੱਖਣੀ ਏਸ਼ੀਆਈ ਹਸਤੀ ਦੇ ਰੂਪ ‘ਚ ਚੁਣਿਆ ਗਿਆ ਹੈ। ਬ੍ਰਿਟੇਨ ਦੇ ਹਫ਼ਤਾਵਾਰੀ ਅਖ਼ਬਾਰ ‘ਈਸਟਨ ਆਈ’ ਵਲੋਂ ਪ੍ਰਕਾਸ਼ਿਤ ‘ਵਿਸ਼ਵ ‘ਚ 50 ਏਸ਼ੀਆਈ ਹਸਤੀਆਂ’ ਦੀ ਸੂਚੀ ‘ਚ ਚੋਟੀ ਦਾ ਸਥਾਨ ਹਾਸਲ ਕਰਨ ਲਈ 47 ਸਾਲਾ ਸੋਨੂੰ ਨੂੰ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪਿਆ। ਇਸ ਸੂਚੀ ਰਾਹੀਂ ਉਨ੍ਹਾਂ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਨੇ ਆਪਣੇ ਕੰਮ-ਕਾਜ ਰਾਹੀਂ ਸਮਾਜ ‘ਚ ਸਕਾਰਾਤਮਕ ਛਾਪ ਛੱਡੀ ਹੈ ਅਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਸਨਮਾਨ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਸੋਨੂੰ ਸੂਦ ਨੇ ਕਿਹਾ, ”ਮਹਾਂਮਾਰੀ ਦੌਰਾਨ ਮੈਨੂੰ ਅਹਿਸਾਸ ਹੋਇਆ ਕਿ ਆਪਣੇ ਦੇਸ਼ ਦੇ ਲੋਕਾਂ ਦੀ ਸਹਾਇਤਾ ਕਰਨਾ ਮੇਰਾ ਫ਼ਰਜ਼ ਹੈ।”