ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਚੰਡੀਗੜ੍ਹ ‘ਚ ਮਨਾਇਆ ਗਿਆ ਪਾਰਟੀ ਦਾ ਸਥਾਪਨਾ ਦਿਵਸ

0
119

ਚੰਡੀਗੜ੍ਹ, 14 ਦਸੰਬਰ (TLT News) ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਅੱਜ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਚੰਡੀਗੜ੍ਹ ਦੇ ਸੈਕਟਰ 15 ਦੇ ਗੁਰਦੁਆਰਾ ਸਾਹਿਬ ‘ਚ ਸੁਖਮਨੀ ਸਾਹਿਬ ਦੇ ਪਾਠ ਕਰਾਏ ਗਏ। ਇਸ ਮੌਕੇ ਕਿਸਾਨ ਅੰਦੋਲਨ ਦੀ ਜਿੱਤ ਦੀ ਅਰਦਾਸ ਕੀਤੀ ਗਈ। ਇਸ ਮਗਰੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸ. ਢੀਂਡਸਾ ਅਤੇ ਹੋਰ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਨਿਸ਼ਾਨੇ ਸਾਧੇ। ਸ. ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਨੂੰ ਕਾਰਪੋਰੇਟ ਬਾਡੀ ਬਣਾ ਕੇ ਰੱਖ ਦਿੱਤਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਾਰਟੀ ਛੱਡਣੀ ਪਈ। ਇਸ ਮੌਕੇ ਪਾਰਟੀਆਂ ਆਗੂਆਂ ਨੇ ਅਕਾਲੀ ਦਲ (ਬਾਦਲ) ਨੂੰ ਮਹੰਤ ਦੱਸਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕੋ ਪਰਿਵਾਰ ਦੇ ਕਬਜ਼ੇ ਤੋਂ ਆਜ਼ਾਦ ਕਰਾਉਣ ਦਾ ਪ੍ਰਣ ਲਿਆ।