ਦਿੱਲੀ ਧਰਨੇ ਤੋਂ ਵਾਪਸ ਆ ਰਹੇ ਕਿਸਾਨਾਂ ਦੇ ਟਰੈਕਟਰ-ਟਰਾਲੀ ਨੂੰ ਟਰੱਕ ਨੇ ਮਾਰੀ ਟੱਕਰ, ਦੋ ਦੀ ਮੌਤ ਅਤੇ ਕਈ ਜ਼ਖ਼ਮੀ

0
55

ਡਕਾਲਾ (ਪਟਿਆਲਾ ), 15 ਦਸੰਬਰ (TLT News)- ਕਿਸਾਨਾਂ ਵਲੋਂ ਦਿੱਲੀ ‘ਚ ਦਿੱਤੇ ਜਾ ਰਹੇ ਧਰਨੇ ਤੋਂ ਵਾਪਸ ਪਰਤ ਰਹੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸਫੇੜਾ ਦੇ ਦੋ ਕਿਸਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਸ ਦੀ ਪੁਸ਼ਟੀ ਕਰਦਿਆਂ ਪਿੰਡ ਦੇ ਸਰਪੰਚ ਜੱਗੀ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਦੇ ਕਿਸਾਨ ਦਿੱਲੀ ਧਰਨੇ ਤੋਂ ਜਦੋਂ ਵਾਪਸ ਆ ਰਹੇ ਸਨ ਤਾਂ ਹਰਿਆਣਾ ਦੇ ਤਰਾਵੜੀ ਕਸਬੇ ਨੇੜੇ ਜੀ. ਟੀ. ਰੋਡ ‘ਤੇ ਇਕ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ-ਟਰਾਲੀ ਪਲਟ ਗਏ ਅਤੇ ਲਾਭ ਸਿੰਘ ਤੇ ਗੁਰਪ੍ਰੀਤ ਸਿੰਘ ਨਾਮੀ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ ਕਈ ਕਿਸਾਨ ਜਖ਼ਮੀ ਹੋ ਗਏ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਵਧੇਰੇ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਇਲਾਜ ਲਈ ਪਟਿਆਲਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।