ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

0
101

ਟਾਂਗਰਾ (ਅੰਮ੍ਰਿਤਸਰ), 15 ਦਸੰਬਰ (TLT News)- ਜੀ. ਟੀ. ਰੋਡ ਮੱਲੀਆਂ ਨੇੜੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਦਰਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ 26 ਸਾਲਾ ਦੀਪਕ ਕੁਮਾਰ ਪੁੱਤਰ ਰੁਪੇਸ਼ ਜ਼ਿਲ੍ਹਾ ਸਿਰਸਾ (ਹਰਿਆਣਾ) ਵਜੋਂ ਹੋਈ ਹੈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।