ਹਿਮਾਚਲ ਪ੍ਰਦੇਸ਼ ‘ਚ ਲੱਗੇ ਭੂਚਾਲ ਦੇ ਝਟਕੇ

0
31

ਸ਼ਿਮਲਾ, 16 ਦਸੰਬਰ (TLT News)- ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ 13 ਕਿਲੋਮੀਟਰ ਦੂਰ ਦੱਖਣ-ਦੱਖਣ ਪੱਛਮ ‘ਚ ਬੀਤੀ ਰਾਤ ਕਰੀਬ 2 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ਦੇ ਮੌਸਮ ਵਿਭਾਗ ਮੁਤਾਬਕ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।