ਦਿੱਲੀ ਬਾਰਡਰ ‘ਤੇ ਡਟੇ ਕਿਸਾਨਾਂ ਦੇ ਖੇਤਾਂ ਦੀ ਇੰਝ ਹੋਵੇਗੀ ਦੇਖਭਾਲ, ਕਮੇਟੀਆਂ ਦਾ ਗਠਨ

0
82

ਬਰਨਾਲਾ (TLT News) ਇੱਥੋਂ ਦੇ ਪਿੰਡ ਛੀਨੀਵਾਲ ਦੇ ਕਿਸਾਨਾਂ ਨੇ ਕਿਹਾ ਖੇਤੀ ਕਾਨੂੰਨਾਂ ਦਾ ਸੰਘਰਸ਼ ਲੰਬਾ ਹੁੰਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਖੇਤਾਂ ਦੀ ਰਖਵਾਲੀ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਫੈਸਲਾ ਲਿਆ ਗਿਆ ਕਿ ਸਾਰੇ ਕਿਸਾਨਾਂ ਦੇ ਪਰਿਵਾਰ ਤੇ ਖੇਤਾਂ ‘ਚ ਫਸਲ ਦੀ ਸਾਂਝੇ ਤੌਰ ‘ਤੇ ਦੇਖਭਾਲ ਕੀਤੀ ਜਾਵੇ ਤਾਂ ਜੋ ਕਿਸੇ ਦੀ ਫ਼ਸਲ ਖ਼ਰਾਬ ਨਾ ਹੋਵੇ।

ਇਸ ਦੇ ਮੱਦੇਨਜ਼ਰ ਯੂਨੀਅਨ ਵੱਲੋਂ ਹਰ ਪਿੰਡ ‘ਚ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਜਿੰਨ੍ਹਾਂ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਇੱਥੇ ਰਹਿ ਕੇ ਉਨ੍ਹਾਂ ਦੇ ਜ਼ਮੀਨ, ਪਰਿਵਾਰ ਤੇ ਖੇਤਾਂ ਦੀ ਦੇਖਭਾਲ ਕਰਨੀ ਹੈ। ਅਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੇ ਖੇਤਾਂ ‘ਚ ਸ਼ੁਰੂਆਤ ਕੀਤੀ ਗਈ ਹੈ।

BKU ਕਾਦੀਆਂ ਯੂਨੀਅਨ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਜੋ ਕਿਸਾਨ ਪਰਿਵਾਰ ਖੇਤੀ ਕਾਨੂੰਨ ਬਿੱਲਾਂ ਦੇ ਵਿਰੋਧ ‘ਚ ਦਿੱਲੀ ਬਾਰਡਰ ‘ਤੇ ਸੰਘਰਸ਼ ‘ਚ ਬੈਠੇ ਹਨ ਉਨ੍ਹਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਖੇਤਾਂ ਦੀ ਦੇਖਭਾਲ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇਕ ਇਕ ਕਿਸਾਨ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਾਰੇ ਖੇਤਾਂ ਦੀ ਸਾਂਝੇ ਤੌਰ ‘ਤੇ ਦੇਖਭਾਲ ਕਰਨਗੇ।

ਕਿਸਾਨਾਂ ਨੇ ਰੋਸ ਜਤਾਉਂਦਿਆਂ ਕਿਹਾ ਦੋ ਮਹੀਨਿਆਂ ਤੋਂ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਪਰ ਕੇਂਦਰ ਟਸ ਤੋਂ ਮਸ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਜੇਕਰ ਕੇਂਦਰ ਸਰਕਾਰ ਨੇ ਜਲਦ ਹੀ ਕੋਈ ਫੈਸਲਾ ਨਾ ਲਿਆ ਤਾਂ ਇੱਥੋਂ ਦੇ ਧਰਨੇ ਪ੍ਰਦਰਸ਼ਨ ‘ਤੇ ਬੈਠੇ ਲੋਕਾਂ ਦੀਆਂ ਟ੍ਰੈਕਟਰ ਟਰਾਲੀਆਂ ਤਿਆਰ ਹਨ ਤੇ ਉਹ ਭਰ ਕੇ ਦਿੱਲੀ ਜਾਣਗੀਆਂ।