ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਕਿਸਾਨਾਂ ਨੂੰ ਆਰਥਿਕ ਪੱਖੋਂ ਖ਼ੁਸ਼ਹਾਲ ਬਣਾਉਣ ਵਾਲੇ- ਪ੍ਰੋ. ਭੰਡਾਰੀ

0
111

ਲੁਧਿਆਣਾ, 17 ਦਸੰਬਰ (TlT news) – ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਪ੍ਰੋ. ਰਾਜਿੰਦਰ ਭੰਡਾਰੀ ਨੇ ਇੱਥੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਪੰਜਾਬ ਬੜੇ ਔਖੇ ਸਮੇਂ ਵਿਚੋਂ ਲੰਘ ਰਿਹਾ ਹੈ, ਇਨ੍ਹਾਂ ਦਾ ਦੁੱਖ ਤੇ ਦਰਦ ਸਾਡਾ ਸਾਂਝਾ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਕਿਸਾਨਾਂ ਨੂੰ ਆਰਥਿਕ ਪੱਖੋਂ ਖ਼ੁਸ਼ਹਾਲ ਬਣਾਉਣ ਵਾਲੇ ਹਨ ਪਰ ਮੋਦੀ ਸਰਕਾਰ ਦੇ ਸੁਧਾਰਾਂ ਵਾਲੇ ਹਰ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ, ਜਿਸ ਦੇ ਤਹਿਤ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।