ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

0
97

ਜ਼ੀਰਾ, 19 ਦਸੰਬਰ (TLT News)- ਬੀਤੀ ਰਾਤ ਤਲਵੰਡੀ ਰੋਡ ਜ਼ੀਰਾ ਵਿਖੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲਕ ਪ੍ਰੇਮ ਕੁਮਾਰ ਪੁੱਤਰ ਹਾਕਮ ਚੰਦ ਵਾਸੀ ਸਿੰਘ ਸਭਾ ਰੋਡ ਜ਼ੀਰਾ ਨੇ ਦੱਸਿਆ ਕਿ ਬੀਤੀ ਰਾਤ ਸ਼ਾਰਟ ਸਰਕਟ ਕਾਰਨ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ, ਜਿਸ ਨਾਲ ਉਸ ਦਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬਿਗ੍ਰੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਪਰ ਉਦੋਂ ਤੱਕ ਅੱਗ ਬੁਝ ਚੁੱਕੀ ਸੀ।