ਸਿੰਘੂ ਬਾਰਡਰ (ਨਵੀਂ ਦਿੱਲੀ), 21 ਦਸੰਬਰ (TLT News)- ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਸੰਘਰਸ਼ ਦੌਰਾਨ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਸਿੰਘੂ ਬਾਰਡਰ ‘ਤੇ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਸਮੇਤ 11 ਆਗੂ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੇ 11-11 ਆਗੂ ਰੋਜ਼ਾਨਾ ਹੀ 24 ਘੰਟੇ-ਘੰਟੇ ਲਈ ਭੁੱਖ ਹੜਤਾਲ ‘ਤੇ ਬੈਠਣਗੇ।ਭੁੱਖ ਹੜਤਾਲ ‘ਤੇ ਜਿਹੜੇ ਆਗੂ ਬੈਠਣਗੇ, ਉਨ੍ਹਾਂ ਦੇ ਨਾਂ ਇਸ ਪ੍ਰਕਾਰ ਹਨ-
1) ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ
2) ਲੋਕ ਇਨਸਾਫ਼ ਵੈੱਲਫੇਅਰ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ
3) ਜੈ ਕਿਸਾਨ ਅੰਦੋਲਨ ਦੇ ਰਵਿੰਦਰਪਾਲ ਕੌਰ ਗਿੱਲ
2) ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂ ਪੁਰ ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ
4) ਦੁਆਬਾ ਕਿਸਾਨ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਕੁਲਦੀਪ ਸਿੰਘ ਦਿਆਲਾ
5) ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ
6) ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬੂਟਾ ਸਿੰਘ ਚੱਕਰ
7) ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਅਵਤਾਰ ਸਿੰਘ ਕੌਰਜੀਵਾਲਾ
8) ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਲੌਂਗੋਵਾਲ
9) ਦੁਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਬੀਰ ਸਿੰਘ ਚੌਹਾਨ
10) ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ
11)ਕੁੱਲ ਹਿੰਦ ਕਿਸਾਨ ਸਭਾ (ਪੁੰਨਾਵਾਲ ) ਦੇ ਬਲਜੀਤ ਸਿੰਘ