ਕਾਂਗਰਸ ਦਾ ਰਾਸ਼ਟਰਪਤੀ ਭਵਨ ਤੱਕ ਮਾਰਚ : ਪ੍ਰਿਯੰਕਾ ਸਣੇ ਹਿਰਾਸਤ ‘ਚ ਲਏ ਗਏ ਕਈ ਕਾਂਗਰਸੀ ਨੇਤਾ

0
93

ਨਵੀਂ ਦਿੱਲੀ, 24 ਦਸੰਬਰ (TLT News) ਖੇਤੀ ਕਾਨੂੰਨਾਂ ਦੇ ਵਿਰੁੱਧ ਅੱਜ ਕਾਂਗਰਸ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਅੱਜ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਵਿਚਾਲੇ ਪੁਲਿਸ ਨੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਸਣੇ ਹੋਰ ਕਈ ਕਾਂਗਰਸੀ ਨੇਤਾਵਾਂ ਨੂੰ ਹਿਰਾਸਤ ‘ਚ ਲੈ ਲਿਆ। ਦੱਸਣਯੋਗ ਹੈ ਕਿ ਇਸ ਮਾਰਚ ਤੋਂ ਬਾਅਦ ਕਾਂਗਰਸੀ ਨੇਤਾਵਾਂ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇਕੱਠੇ ਕੀਤੇ ਗਏ 2 ਕਰੋੜ ਲੋਕਾਂ ਦੇ ਦਸਤਖ਼ਤ ਸੌਂਪਣੇ ਸਨ।