ਚਿੱਲਾ ਤੇ ਗਾਜੀਪੁਰ ਬਾਰਡਰ ਅੱਜ ਵੀ ਬੰਦ, ਦਿੱਲੀ-ਯੂਪੀ ਬਾਰਡਰ ’ਤੇ ਭਾਰੀ ਸੁਰੱਖਿਆ ਬਲ ਤਾਇਨਾਤ

0
111

ਨਵੀਂ ਦਿੱਲੀ, TLT/  ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸਿੰਘੂ ਬਾਰਡਰ ’ਤੇ ਚੱਲ ਰਿਹਾ ਧਰਨਾ-ਪ੍ਰਦਰਸ਼ਨ ਸ਼ਨੀਵਾਰ ਨੂੰ 20 ਦਿਨਾਂ ’ਚ ਪ੍ਰਵੇਸ਼ ਕਰ ਗਿਆ ਹੈ। ਇੱਥੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਧਰਨੇ ’ਤੇ ਬੈਠੇ ਹਨ ਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ’ਤੇ ਅੜੇ ਹਨ।

– ਉੱਥੇ ਹੀ ਦਿੱਲੀ-ਯੂਪੀ ਤੇ ਹਰਿਆਣਾ ਦੀਆਂ ਹੋਰ ਸਰਹੱਦਾਂ ’ਤੇ ਵੱਡੀ ਗਿਣਤੀ ’ਚ ਕਿਸਾਨ ਧਰਨੇ ’ਤੇ ਬੈਠੇ ਹਨ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪਿੱਛੇ ਨਹੀਂ ਹਟ ਰਹੇ। ਇਸ ਦੌਰਾਨ ਦਿੱਲੀ-ਐੱਨਸੀਆਰ ਦੇ ਲੱਖਾਂ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਦੀ ਦਿੱਕਤ ਨਾਲ ਜੂਝਣਾ ਪੈ ਰਿਹਾ ਹੈ। ਚਿੱਲਾ ਤੇ ਗਾਜੀਪੁਰ ਬਾਰਡਰ ਬੰਦ ਹੈ, ਜਿਸ ਦੌਰਾਨ ਦਿੱਲੀ ਪੁਲਿਸ ਨੇ ਯੂਪੀ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਆਨੰਦ ਵਿਹਾਰ, ਭੋਪੁਰਾ ਤੋਂ ਜਾਣ ਦੀ ਸਲਾਹ ਦਿੱਤੀ ਹੈ।

– ਦਿੱਲੀ-ਯੂਪੀ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਸ਼ਨੀਵਾਰ ਸਵੇਰ ਤੋਂ ਹੀ ਬਾਰਡਰ ’ਤੇ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ।