ਸੰਘਣੀ ਧੁੰਦ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

0
107

ਓਠੀਆਂ/ਬਲਾਚੌਰ, 26 ਦਸੰਬਰ (TLT News)- ਪੰਜਾਬ ਦੇ ਕਈ ਹਿੱਸਿਆਂ ‘ਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਜਿੱਥੇ ਠੰਢ ‘ਚ ਚੋਖਾ ਵਾਧਾ ਹੋਇਆ ਹੈ, ਉੱਥੇ ਹੀ ਰੋਜ਼ਮੱਰਾ ਦੇ ਕੰਮਾਂ-ਕਾਰਾਂ ‘ਤੇ ਜਾਣ ਵਾਲਿਆਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਕਾਰਨ ਵਾਹਨ ਹੌਲੀ ਰਫ਼ਤਾਰ ‘ਚ ਆਪਣੀ ਮੰਜ਼ਿਲ ਵੱਲ ਵਧਦੇ ਦੇਖੇ ਗਏ।