ਕਿਸਾਨ ਅੰਦੋਲਨ ਦੌਰਾਨ ਇਕ ਹੋਰ ਨੌਜਵਾਨ ਦੀ ਮੌਤ

0
98

ਬੁਢਲਾਡਾ, 30 ਦਸੰਬਰ (TLT News)- ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਜਾਰੀ ਕਿਸਾਨ ਮੋਰਚਿਆਂ ਦੌਰਾਨ ਆ ਰਹੀਆਂ ਦੁਖਦਾਈ ਖ਼ਬਰਾਂ ਦਰਮਿਆਨ ਅੱਜ ਜ਼ਿਲ੍ਹਾ ਮਾਨਸਾ ਦੇ ਪਿੰਡ ਭਾਦੜਾ ਦਾ ਇਕ ਨੌਜਵਾਨ ਇਸ ਅੰਦੋਲਨ ਦੀ ਭੇਟ ਚੜ੍ਹ ਗਿਆ। ਇਸ ਸਬੰਧੀ ਪਿੰਡ ਭਾਦੜਾ ਦੇ ਸਰਪੰਚ ਸੁਖਪਾਲ ਸਿੰਘ ਅਤੇ ਕਿਸਾਨ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਬੀਤੀ ਰਾਤ ਜ਼ਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਵਾਸੀ ਭਾਦੜਾ ਟਿਕਰੀ ਬਾਰਡਰ ਤੋਂ 14 ਕਿਲੋਮੀਟਰ ਦੀ ਦੂਰੀ ‘ਤੇ ਸਥਿਤ 158 ਨੰਬਰ ਪੋਲ ਦੇ ਨਜ਼ਦੀਕ ਪਕੌੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਅਚਾਨਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨਾਲ ਸਬੰਧਿਤ ਹੈ।