ਕੜਾਕੇ ਦੀ ਠੰਢ ਦਾ ਕਹਿਰ ਜਾਰੀ : ਦਿੱਲੀ ਦੇ ਕਈ ਹਿੱਸਿਆਂ ‘ਚ ਪਿਆ ਮੀਂਹ

0
105

ਨਵੀਂ ਦਿੱਲੀ, 2 ਜਨਵਰੀ (TLT News) ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਕੜਾਕੇ ਦੀ ਠੰਢ ਪੈ ਰਹੀ ਹੈ। ਨਵੇਂ ਸਾਲ ਦੇ ਦੂਜੇ ਦਿਨ ਹੀ ਸਰਦ ਹਵਾਵਾਂ ਅਤੇ ਸ਼ੀਤ ਲਹਿਰ ਵਿਚਾਲੇ ਦਿੱਲੀ ਦੇ ਕੁਝ ਇਲਾਕਿਆਂ ‘ਚ ਅੱਜ ਸਵੇਰ ਤੋਂ ਹਲਕਾ-ਹਲਕਾ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਸਣੇ ਕਈ ਸੂਬਿਆਂ ਅੱਜ ਮੀਂਹ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ 2 ਤੋਂ 5 ਜਨਵਰੀ ਤੱਕ ਹਲਕੇ ਮੀਂਹ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਦਾ ਕਹਿਰ ਹੋਰ ਵਧ ਸਕਦਾ ਹੈ।