ਸਕੂਲਾਂ ਵਿਚ ਸਾਫ ਪਾਣੀ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

0
86

ਚੰਡੀਗੜ੍ਹ (TLT) ਸਕੂਲਾਂ ਵਿਚ ਪਾਈਪਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਜਲ ਸਪਲਾਈ, ਸੈਨੀਟੇਸ਼ਨ ਅਤੇ ਸਕੂਲ ਸਿੱਖਿਆ ਵਿਭਾਗ ਨੇ ਜਲ ਜੀਵਨ ਮਿਸ਼ਨ ਤਹਿਤ 100 ਦਿਨਾਂ ਵਿਚ 22322 ਸਕੂਲਾਂ ਵਿਚ ਪਾਣੀ ਦੀ ਸਪਲਾਈ ਸ਼ੁਰੂ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਅਕਤੂਬਰ ਨੂੰ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਪਾਈਪਾਂ ਤੋਂ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।

ਜਲ ਸਪਲਾਈ, ਸੈਨੀਟੇਸ਼ਨ ਅਤੇ ਸਿੱਖਿਆ ਵਿਭਾਗ ਨੇ ਇਹ ਟੀਚਾ 100 ਦਿਨਾਂ ਦੀ ਮੁਹਿੰਮ ਤੋਂ ਬਾਅਦ ਇਹ ਟੀਚਾ ਹਾਸਲ ਕੀਤਾ। ਸਕੂਲਾਂ ਵਿਚ ਹੁਣ ਹਰ ਕੰਮ ਲਈ ਪਾਈਪਾਂ ਰਾਹੀਂ ਪਾਣੀ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ 22,322 ਸਕੂਲਾਂ ਨੂੰ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ। ਯੋਜਨਾ ਵਿੱਚ 17,328 ਸਰਕਾਰੀ ਅਤੇ 4994 ਪ੍ਰਾਈਵੇਟ ਸਕੂਲ ਸ਼ਾਮਲ ਹਨ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮਿਸ਼ਨ ਤਿਆਰੀ ਵਾਲੇ ਪੰਜਾਬ ਦੀ ਸ਼ੁਰੂਆਤ ਵੀ ਕੀਤੀ ਸੀ। ਇਸ ਦਾ ਉਦੇਸ਼ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣਾ ਅਤੇ ਸਿਹਤ ਵਿੱਚ ਸੁਧਾਰ ਲਿਆਉਣਾ ਹੈ।