ਕਰਜ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ

0
68

ਭਿੰਡੀ ਸੈਦਾ/ਹਰਸ਼ਾ ਛੀਨਾ, 4 ਜਨਵਰੀ (TLT News)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਭਿੰਡੀ ਔਲਖ ਵਿਖੇ ਇਕ ਨੌਜਵਾਨ ਕਿਸਾਨ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰਨ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਭਿੰਡੀ ਔਲਖ ਦਾ ਰਹਿਣ ਵਾਲਾ ਨੌਜਵਾਨ ਕਿਸਾਨ ਕਰਮਬੀਰ ਸਿੰਘ (28) ਪਿਛਲੇ ਕੁਝ ਸਮੇਂ ਤੋਂ ਬੈਂਕ ਤੋਂ ਲਏ ਹੋਏ ਕਰਜ਼ੇ ਕਾਰਨ ਪਰੇਸ਼ਾਨੀ ਵਿਚ ਚੱਲ ਰਿਹਾ ਸੀ। ਬੀਤੇ ਦਿਨ ਉਸ ਨੇ ਇਸੇ ਪਰੇਸ਼ਾਨੀ ਦੇ ਚੱਲਦਿਆਂ ਘਰ ਅੰਦਰ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਪਰ ਇੱਥੇ ਅੱਜ ਤੜਕਸਾਰ ਉਸ ਨੇ ਦਮ ਤੋੜ ਦਿੱਤਾ। ਇਸ ਸਬੰਧੀ ਪੁਲਸ ਥਾਣਾ ਭਿੰਡੀ ਸੈਦਾਂ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।