ਦੋ ਕਾਰਾਂ ਦੀ ਵਿਚਾਲੇ ਹੋਈ ਭਿਆਨਕ ਟੱਕਰ ‘ਚ ਇਕ ਵਿਅਕਤੀ ਦੀ ਮੌਤ

0
130

ਗੁਰੂਹਰਸਹਾਏ, 5 ਜਨਵਰੀ (TLT)- ਬੀਤੀ ਰਾਤ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ ‘ਚ ਇਕ ਕਾਰ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਪੁੱਤਰ ਚਿਮਨ ਸਿੰਘ, ਰਕੇਸ਼ ਸਿੰਘ ਪੁੱਤਰ ਗੁਲਜ਼ਾਰ ਸਿੰਘ, ਹਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਸ਼ੇਰ ਸਿੰਘ ਪੁੱਤਰ ਅਮਰ ਸਿੰਘ ਸਾਰੇ ਵਾਸੀ ਪਿੰਡ ਮੋਹਨ ਕੇ ਉਤਾੜ ਬੀਤੀ ਰਾਤ ਪਿੰਡ ਲਾਧੂਕਾ ਤੋਂ ਆਪਣੇ ਰਿਸ਼ਤੇਦਾਰਾਂ ਦੇ ਘਰ ਤੋਂ ਵਾਪਸ ਆਪਣੇ ਪਿੰਡ ਵੱਲ ਆ ਰਹੇ ਸਨ। ਇਸੇ ਦੌਰਾਨ ਜਦੋਂ ਉਹ ਪਿੰਡ ਲਮੋਚੜ ਕਲਾਂ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੀ ਟੱਕਰ ਸਾਹਮਣਿਓਂ ਆ ਰਹੀ ਇਕ ਕਾਰ ਦੇ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਾਰ ਸਵਾਰ ਗੁਲਜ਼ਾਰ ਸਿੰਘ ਪੁੱਤਰ ਚਿਮਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ ਕਾਰ ਸਵਾਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਦੇ ਲਈ ਮੁਕਤਸਰ ਦੇ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਪੁਲਿਸ ਵਲੋਂ ਇਸ ਹਾਦਸੇ ਦੇ ਸਬੰਧ ‘ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।