ਰਾਹੁਲ ਗਾਂਧੀ ਦੀ ਦੇਸ਼ ਦੇ ਲੋਕਾਂ ਨੂੰ ਅਪੀਲ- ਕਿਸਾਨਾਂ ਦੇ ਸਮਰਥਨ ‘ਚ ਆਵਾਜ਼ ਬੁਲੰਦ ਕਰੋ

0
78

ਨਵੀਂ ਦਿੱਲੀ, 8 ਜਨਵਰੀ (TLT) ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ। ਉਨ੍ਹਾਂ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਕਿਹਾ, ”ਸ਼ਾਂਤੀਪੂਰਨ ਅੰਦੋਲਨ ਲੋਕਤੰਤਰ ਦਾ ਇਕ ਅਟੁੱਟ ਹਿੱਸਾ ਹੁੰਦਾ ਹੈ। ਸਾਡੇ ਕਿਸਾਨ ਭੈਣ-ਭਰਾ ਜੋ ਅੰਦੋਲਨ ਕਰ ਰਹੇ, ਉਸ ਨੂੰ ਦੇਸ਼ ਭਰ ਤੋਂ ਸਮਰਥਨ ਮਿਲ ਰਿਹਾ ਹੈ। ਤੁਸੀਂ ਵੀ ਉਨ੍ਹਾਂ ਦੇ ਸਮਰਥਨ ‘ਚ ਆਪਣੀ ਆਵਾਜ਼ ਜੋੜ ਕੇ ਇਸ ਸੰਘਰਸ਼ ਨੂੰ ਬੁਲੰਦ ਕਰੋ ਤਾਂ ਕਿ ਖੇਤੀ ਵਿਰੋਧੀ ਕਾਨੂੰਨ ਖ਼ਤਮ ਹੋਣ।”