ਹੰਸ ਰਾਜ ਹੰਸ ਲਈ ਨਵੀਂ ਮੁਸੀਬਤ, ਅਦਾਲਤ ਵੱਲੋਂ ਤਲਬ

0
98

ਨਵੀਂ ਦਿੱਲੀ: ਬੀਜੇਪੀ ਦੇ ਸੰਸਦ ਮੈਂਬਰ ਤੇ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਮੁੜ ਕਸੂਤੇ ਘਿਰ ਗਏ ਹਨ। ਦਿੱਲੀ ਦੀ ਅਦਾਲਤ ਨੇ ਚੋਣ ਹਲਫ਼ਨਾਮੇ ‘ਚ ਅਸਪੱਸ਼ਟ ਜਾਣਕਾਰੀ ਦੇਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਤਲਬ ਕੀਤਾ ਹੈ। ਅਦਾਲਤ ਨੇ 12 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਲੋਕ ਪ੍ਰਤੀਨਿਧੀ ਐਕਟ ਤਹਿਤ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਹੰਸ ਨੂੰ 18 ਜਨਵਰੀ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਗਏ ਹਨ।

ਦੱਸ ਦਈਏ ਕਿ ਕਾਂਗਰਸੀ ਲੀਡਰ ਰਾਜੇਸ਼ ਲਿਲੋਠੀਆ ਵੱਲੋਂ ਹੰਸ ਖ਼ਿਲਾਫ਼ ਅਪਰਾਧਕ ਕੇਸ ਦਰਜ ਕਰਵਾਇਆ ਗਿਆ ਸੀ। ਉਨ੍ਹਾਂ ਇਲਜ਼ਾਮ ਲਾਇਆ ਸੀ ਕਿ ਹੰਸ ਰਾਜ ਨੇ ਚੋਣ ਹਲਫ਼ਨਾਮੇ ਵਿੱਚ ਕਥਿਤ ਤੌਰ ’ਤੇ ਅਸਪੱਸ਼ਟ ਜਾਣਕਾਰੀ ਦਿੱਤੀ ਸੀ।