ਪਟਨਾ ਸਾਹਿਬ ਦੀ ਧਰਤੀ ‘ਤੇ ਵੀ ਕਿਸਾਨ ਅੰਦੋਲਨ ਦੀ ਗੂੰਜ, ਪ੍ਰਕਾਸ਼ ਪੁਰਬ ਸਮਾਗਮਾਂ ਦੀ ਹੋਈ ਸ਼ੁਰੂਆਤ

0
86

ਸਿੱਖ ਧਰਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅੱਜ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਮੁੱਖ ਅਸਥਾਨ ਤੇ ਬਹੁਤ ਹੀ ਸੁੰਦਰ ਲਾਇਟਨਿੰਗ ਕੀਤੀ ਗਈ ਹੈ ਤੇ ਵੱਡੀ ਗਿਣਤੀ ‘ਚ ਸੰਗਤਾਂ ਤਮਸਤਕ ਹੋ ਰਹੀਆਂ ਹਨ।
ਜਿੰਨੀਆਂ ਵੀ ਸੰਗਤਾਂ ਨਾਲ ਗੱਲ-ਬਾਤ ਹੋਈ ਸਭ ਦੀ ਇਹ ਹੀ ਮਨਸ਼ਾ ਸੀ ਕਿ ਇਸ ਵਾਰ ਗੁਰੂ ਦੇ ਦਰ ‘ਤੇ ਅਰਦਾਸ ਹੈ ਕਿ ਸਰਕਾਰ ਕਿਸਾਨੀ ਕਾਨੂੰਨ ਜਲਦ ਤੋਂ ਜਲਦ ਰੱਦ ਕਰੇ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ।

ਪਟਨਾ ਸਾਹਿਬ ਦੀ ਧਰਤੀ 'ਤੇ ਵੀ ਕਿਸਾਨ ਅੰਦੋਲਨ ਦੀ ਗੂੰਜ, ਪ੍ਰਕਾਸ਼ ਪੁਰਬ ਸਮਾਗਮਾਂ ਦੀ ਹੋਈ ਸ਼ੁਰੂਆਤ

ਕੱਲ੍ਹ ਗੁਰਦੁਆਰਾ ਗਉ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਪੰਥ ਦੀਆਂ ਮਹਾਨ ਸਖਸ਼ੀਅਤਾਂ ਹਾਜ਼ਰੀ ਭਰਨਗੀਆਂ ਤੇ ਪ੍ਰਕਾਸ਼ ਪੁਰਬ ਵਾਲੇ ਦਿਨ ਰਾਤ 2 ਵਜੇ ਭੋਗ ਪਾਏ ਜਾਣਗੇ। ਇਸ ਦੌਰਾਨ ਤਿੰਨੇ ਦਿਨ ਵਿਸ਼ਾਲ ਪੰਡਾਲ ‘ਚ ਗੁਰਮਤਿ ਸਮਾਗਮ ਨਿਰੰਤਰ ਚੱਲਣਗੇ।