52 ਸਾਲਾਂ ਵਿਅਕਤੀ ਦਾ ਬੇਰਹਿਮੀ ਨਾਲ ਕਤਲ

0
92

 ਗੁਰੂਹਰਸਹਾਏ,19 ਜਨਵਰੀ (TLT)- ਗੁਰੂ ਹਰਸਹਾਏ ਦੇ ਬੇਰ ਸਾਹਿਬ ਗੁਰਦੁਆਰਾ ਸਾਹਿਬ ਦੇ ਨਾਲ ਜਾਂਦੇ ਬਾਈਪਾਸ ‘ਤੇ ਇਕ 52 ਸਾਲਾਂ ਵਿਅਕਤੀ ਦੇ ਕਤਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਿਸ਼ਤੇਦਾਰ ਵਰਿੰਦਰ ਸਿੰਘ ਨੇ ਦੱਸਿਆ ਕਿ ਮਲੂਕ ਸਿੰਘ ਪੁੱਤਰ ਗੋਪਾਲ ਸਿੰਘ ਜੋ ਕਿ ਆਪਣੇ ਘਰ ਤੋਂ ਰੋਟੀ ਖਾ ਕੇ ਆਪਣੀ ਹਵੇਲੀ ‘ਚ ਮੱਝਾਂ ਨੂੰ ਪੱਠੇ ਪਾਉਣ ਦੇ ਲਈ ਗਿਆ ਉਥੇ ਪਹਿਲਾਂ ਤੋਂ ਹੀ ਬੈਠੇ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਨ੍ਹਾਂ ਨੂੰ ਉੱਥੇ ਪਈ ਤੂੜੀ ਵਿਚ ਨੱਪ ਦਿੱਤਾ ਅਤੇ ਉਸ ਦਾ ਮੋਟਰਸਾਈਕਲ ਅਤੇ ਇੱਕ ਮੱਝ ਲੈ ਕੇ ਉੱਥੋਂ ਫ਼ਰਾਰ ਹੋ ਗਏ। ਇਸ ਵਾਰਦਾਤ ਦਾ ਪਤਾ ਚਲਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਜੱਸਵਰਿੰਦਰ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਨਾਲ ਹੀ ਬਣੀ ਦਰਗਾਹ ਦੇ ਕੋਲੋਂ ਮੋਟਰਸਾਈਕਲ ਬਰਾਮਦ ਕਰ ਲਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਤੋਂ ਡੌਗ ਸਕੁਐਡ ਦੀ ਟੀਮ ਬੁਲਾ ਕੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।