ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ ਅਤੇ ਫੁੱਲਾਂ ਨਾਲ ਕੀਤੀ ਗਈ ਸਜਾਵਟ

0
60

ਅੰਮ੍ਰਿਤਸਰ, 20 ਜਨਵਰੀ (TLT )- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚ ਰਹੀਆਂ ਹਨ। ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਸੰਗਤਾਂ ਦਾ ਮਨ ਮੋਹ ਰਹੀ ਹੈ। ਇਸੇ ਦੌਰਾਨ ਅੱਜ ਗੁਰੂ ਨਗਰੀ ਦੀਆਂ ਵੱਖ ਵੱਖ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਅੰਮ੍ਰਿਤਸਰ ਧਾਰਮਿਕ ਮੰਚ ਦੇ ਅਗਵਾਈ ‘ਚ ਭਾਈ ਵੀਰ ਸਿੰਘ ਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਪ੍ਰਭਾਤ ਫੇਰੀ ਵੀ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਈ ਗਈ ।