ਈ-ਈ.ਪੀ.ਆਈ.ਸੀ. ਦੀ ਸ਼ੁਰੂਆਤ ਵੋਟਰ ਦਿਵਸ ਮੌਕੇ 25 ਜਨਵਰੀ ਨੂੰ

0
69

ਜਲੰਧਰ, 22 ਜਨਵਰੀ (ਰਮੇਸ਼ ਗਾਬਾ)  ਵੋਟਰ ਹੁਣ ਆਪਣੇ ਰਜਿਸਟਰਡ ਮੋਬਾਈਲ ਰਾਹੀਂ ਡਿਜੀਟਲ ਵੋਟਰ ਕਾਰਡ ਕਰ ਸਕਣਗੇ ਡਾਊਨਲੋਡ
ਵੱਧ ਤੋਂ ਵੱਧ ਵੋਟਰਾਂ ਨੂੰ ਲਾਭ ਪਹੁੰਚਾਉਣ ਲਈ ਜਾਗਰੂਕ ਕੀਤਾ ਜਾਵੇ : ਜ਼ਿਲ੍ਹਾ ਚੋਣ ਅਫ਼ਸਰ
ਜਲੰਧਰ, 22 ਜਨਵਰੀ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ 2021 ਨੂੰ ਰਾਸ਼ਟਰ/ਰਾਜ/ਜ਼ਿਲ੍ਹਾ ਪੱਧਰ ‘ਤੇ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈ.ਪੀ.ਆਈ.ਸੀ. (ਇਲੈਕਟ੍ਰਾਨਿਕ ਇਲੈਕਟੋਰਲ ਫੋਟੋ ਸ਼ਨਾਖ਼ਤੀ ਕਾਰਡ) ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਵੋਟਰ ਹੁਣ ਆਪਣੇ ਰਜਿਸਟਰਡ ਮੋਬਾਈਲ ਰਾਹੀਂ ਡਿਜੀਟਲ ਵੋਟਰ ਕਾਰਡ ਡਾਊਨਲੋਡ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਨੇ ਸਰਸਰੀ ਸੁਧਾਈ 2021 ਦੌਰਾਨ ਵਿਲੱਖਣ (ਯੂਨੀਕ) ਮੋਬਾਇਲ ਨੰਬਰ ਦਰਜ ਕਰਵਾਇਆ ਹੈ, ਉਹ ਆਪਣਾ ਈ-ਈ.ਪੀ.ਆਈ.ਸੀ. ਵੋਟਰ ਕਾਰਡ ਡਾਊਨਲੋਡ ਕਰ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ 25 ਤੋਂ 31 ਜਨਵਰੀ 2021 ਤੱਕ ਕੇਵਲ ਨਵੇਂ ਵੋਟਰ ਆਪਣਾ ਕਾਰਡ ਡਾਊਨਲੋਡ ਕਰ ਸਕਦੇ ਹਨ। ਜਦਕਿ 1 ਫਰਵਰੀ ਤੋਂ ਬਾਅਦ ਸਾਰੇ ਰਜਿਸਟਰਡ ਵੋਟਰ ਜਿਨ੍ਹਾਂ ਦਾ ਮੋਬਾਇਲ ਨੰਬਰ ਵਿਲੱਖਣ ਹੈ, ਆਪਣੇ ਈ-ਈ.ਪੀ.ਆਈ.ਸੀ. ਡਾਊਨਲੋਡ ਕਰ ਸਕਦੇ ਹਨ।
ਉਨ੍ਹਾਂ ਇਸ ਸਬੰਧੀ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਚੋਣ ਹਲਕੇ ਦੇ ਸਮੂਹ ਸੁਪਰਵਾਈਜ਼ਰਾਂ, ਬੀਐਲਓ, ਈਐਲਸੀ ਕਲੱਬ ਅਤੇ ਚੋਣ ਪਾਠਸ਼ਾਲਾ ਦੇ ਨੋਡਲ ਅਫ਼ਸਰ/ਮੈਂਬਰ, ਸਮੂਹ ਕਾਲਜਾਂ/ਯੂਨੀਵਰਸਿਟੀਆਂ/ਵਿੱਦਿਅਕ ਸੰਸਥਾਵਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਕਮਿਸ਼ਨ ਵੱਲੋਂ ਜਾਰੀ ਈ-ਈ.ਪੀ.ਆਈ.ਸੀ. ਮੁਹਿੰਮ ਸਬੰਧੀ ਜਾਗਰੂਕਾ ਫੈਲਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵੱਧ ਤੋਂ ਵੱਧ ਵੋਟਰ ਇਸ ਦਾ ਲਾਭ ਉਠਾ ਸਕਣ।
ਉਨ੍ਹਾਂ ਬੀਐਲਓਜ਼ ਨੂੰ ਨਿਜੀ ਤੌਰ ‘ਤੇ ਈ-ਈ.ਪੀ.ਆਈ.ਸੀ. ਸਬੰਧੀ ਆਪਣੇ ਪੋਲਿੰਗ ਖੇਤਰ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਸ ਮੰਤਵ ਲਈ ਸੋਸ਼ਲ ਮੀਡੀਆ ਪਲੇਟ ਫਾਰਮ ਜਿਵੇਂ ਵਟਸ ਐਪ, ਫੇਸਬੁੱਕ, ਯੂ-ਟਿਊਬ, ਟਵਿੱਟਰ ਅਤੇ ਵੈੱਬਸਾਈਟ ਆਦਿ ਦੀ ਵਰਤੋਂ ਕੀਤੀ ਜਾਵੇ।