ਕਿਸਾਨਾਂ ਨੂੰ ਲੈ ਕੇ ਕਾਂਗਰਸ ਵਰਕਿੰਗ ਕਮੇਟੀ ਨੇ ਪਾਸ ਕੀਤਾ ਮਤਾ

0
137

ਨਵੀਂ ਦਿੱਲੀ, 22 ਜਨਵਰੀ-TLT/ ਅੱਜ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ। ਇਸ ਦੌਰਾਨ ਵਰਕਿੰਗ ਕਮੇਟੀ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਇਕ ਮਤਾ ਪਾਸ ਕੀਤਾ ਗਿਆ। ਇਸ ਦੇ ਨਾਲ ਹੀ ਵਰਕਿੰਗ ਕਮੇਟੀ ਵਲੋਂ ਵਿਗਿਆਨੀਆਂ ਦਾ ਧੰਨਵਾਦ ਕਰਨ, ਕੋਰੋਨਾ ਵੈਕਸੀਨ ਨੂੰ ਲੈ ਕੇ ਲੋਕਾਂ ਨੂੰ ਅੱਗੇ ਆਉਣ ਅਤੇ ਵ੍ਹਟਸਐਪ ਚੈਟ ਲੀਕ ਮਾਮਲੇ ਦੀ ਸੰਯੁਕਤ ਸੰਸਦੀ ਜਾਂਚ ਕਮੇਟੀ ਵਲੋਂ ਜਾਂਚ ਨੂੰ ਲੈ ਕੇ ਵੀ ਮਤੇ ਪਾਸ ਕੀਤੇ ਗਏ।