ਚੰਡੀਗੜ੍ਹ ‘ਚ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ

0
64

ਚੰਡੀਗੜ੍ਹ, 23 ਜਨਵਰੀ (TLT)- ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦਿੱਤੇ ਗਏ ਸੱਦੇ ‘ਚ ਸ਼ਮੂਲੀਅਤ ਕਰਨ ਲਈ ਅੱਜ ਚੰਡੀਗੜ੍ਹ ‘ਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਹ ਮਾਰਚ ਪਿੰਡ ਧਨਾਸ ਤੋਂ ਸ਼ੁਰੂ ਹੋਇਆ ਸੀ। ਇਸ ਮਾਰਚ ‘ਚ ਟਰੈਕਟਰਾਂ ਦੇ ਨਾਲ-ਨਾਲ ਵੱਡੀ ਗਿਣਤੀ ‘ਚ ਜੀਪਾਂ ਵੀ ਮੌਜੂਦ ਸਨ।