ਪੰਜਾਬ ਦੇ ਇੱਕ ਹੋਰ ਕਿਸਾਨ ਦੀ ਮੌਤ, ਸਿਹਤ ਖ਼ਰਾਬ ਹੋਣ ਕਰਕੇ ਕੀਤੀ ਸੀ ਘਰ ਵਾਪਸੀ

0
63

ਮੋਹਾਲੀ (TLT) ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਖੈਰਪੁਰ ਦੇ ਇੱਕ ਕਿਸਾਨ ਦੀ ਦਿੱਲੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਹ ਆਪਣੇ ਘਰ ਆ ਗਿਆ, ਪਰ ਘਰ ਪਹੁੰਚਣ ‘ਤੇ ਕਿਸਾਨ ਦੀ ਮੌਤ ਹੋ ਗਈ।

ਇਸ ਸਬੰਧੀ ਪਿੰਡ ਖੈਰਪੁਰ ਦੇ ਵਸਨੀਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਰਿੰਦਰ ਸਿੰਘ ਉਰਫ ਗੋਲਾ ਜੋ ਕਿ ਕਿਸਾਨ ਅੰਦੋਲਨ ਵਿੱਚ ਲੰਮੇ ਸਮੇਂ ਤੋਂ ਸਿੰਧ ਸਰਹੱਦ ’ਤੇ ਰਿਹਾ ਸੀ। ਇਸ ਦੌਰਾਨ ਉਸਦੀ ਸਿਹਤ ਅਚਾਨਕ ਖ਼ਰਾਬ ਹੋ ਗਈ।

ਇਸ ਤੋਂ ਬਾਅਦ ਉਹ ਆਪਣੇ ਸਾਥੀਆਂ ਨਾਲ ਕੁਰਾਲੀ ਵਾਪਸੀ ਲਈ ਰਵਾਨਾ ਹੋ ਗਿਆ। ਇਸੇ ਦੌਰਾਨ ਰਸਤੇ ਵਿੱਚ ਹਰਿੰਦਰ ਸਿੰਘ ਦੀ ਹਾਲਤ ਵਿਗੜ ਗਈ ਅਤੇ ਉਸਨੂੰ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਥੋਂ ਦੇ ਹਸਪਤਾਲ ਵਿਚ ਇਲਾਜ ਤੋਂ ਬਾਅਦ ਉਸ ਨੂੰ ਘਰ ਭੇਜ ਦਿੱਤਾ ਗਿਆ। ਪਰ ਘਰ ਪਹੁੰਚਣ ‘ਤੇ ਸਿਹਤ ਵਿਗੜਨ ਕਾਰਨ ਹਰਿੰਦਰ ਸਿੰਘ ਦੀ ਮੌਤ ਹੋ ਗਈ।