ਨਵੀਂ ਦਿੱਲੀ, 25 ਜਨਵਰੀ (TLT) ਭਲਕੇ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪਰੇਡ ਸਬੰਧੀ ਦਿੱਲੀ ਪੁਲਿਸ ਵਲੋਂ ਦਿੱਤੇ ਗਏ ਰੂਟ ਮੈਪ ਨਾਲ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸਹਿਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਪਹਿਲਾਂ ਤੋਂ ਦਿੱਤੇ ਗਏ ਸੱਦੇ ਮੁਤਾਬਕ ਹੀ ਟਰੈਕਟਰ ਪਰੇਡ ਕੀਤੀ ਜਾਵੇਗੀ ਅਤੇ ਇਹ ਬਿਲਕੁਲ ਸ਼ਾਂਤਮਈ ਤਰੀਕੇ ਨਾਲ ਕੱਢੀ ਜਾਵੇਗੀ।