ਟਰੈਕਟਰ ਮਾਰਚ ਨੂੰ ਲੈ ਕੇ ਦਿੱਲੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ- ਕਮਿਸ਼ਨਰ ਐਸ. ਐਨ. ਸ਼੍ਰੀਵਾਸਤਵ

0
130

ਨਵੀਂ ਦਿੱਲੀ, 25 ਜਨਵਰੀ (TLT) ਦਿੱਲੀ ਪੁਲਿਸ ਕਮਿਸ਼ਨਰ ਐਸ. ਐਨ. ਸ਼੍ਰੀਵਾਸਤਵ ਅੱਜ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁਕਰਬਾ ਚੌਕ ‘ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਮਗਰੋਂ ਪੁਲਿਸ ਨੇ ਰੂਟ ਤਹਿ ਕਰ ਦਿੱਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਕਿਸਾਨ ਇਸੇ ਰੂਟ ‘ਤੇ ਹੀ ਜਾਣਗੇ। ਸ਼੍ਰੀਵਾਸਤਵ ਨੇ ਕਿਹਾ ਕਿ ਕੁਝ ਰਾਸ਼ਟਰ ਵਿਰੋਧੀ ਤੱਤ ਹਨ, ਜਿਹੜੇ ਕਿ ਪਰੇਡ ਮੌਕੇ ਵਿਘਨ ਪੈਦਾ ਕਰ ਸਕਦੇ ਹਨ ਅਤੇ ਇਸ ਸਬੰਧੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।