ਕਿਸਾਨਾਂ ਨੂੰ ਟਰੈਕਟਰ ਰੈਲੀ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਕੈਪਟਨ ਨੇ ਕੀਤੀ ਅਪੀਲ

0
132

ਚੰਡੀਗੜ੍ਹ (TLT) ਕੇਂਦਰ ਵਲੋਂ ਪਾਸ ਕੀਤੇ ਵਿਵਾਦਤ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 61ਵੇਂ ਦਿਨ ਵੀ ਜਾਰੀ ਹੈ। ਕੱਲ੍ਹ 26 ਜਨਵਰੀ ਨੂੰ ਹਰਿਆਣਾ, ਪੰਜਾਬ ਸਮੇਤ ਕਈ ਰਾਜਾਂ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਤਜਵੀਜ਼ਤ ਟਰੈਕਟਰ ਰੈਲੀ ਲਈ ਅੱਜ ਤੋਂ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ।ਕਿਸਾਨ ਇਸ ਗੱਲ ਤੇ ਅੜੇ ਹੋਏ ਹਨ ਕਿ ਉਹ ਰਿੰਗ ਰੋਡ ਤੇ ਰੈਲੀ ਕੱਢਣਗੇ।

ਅਜਿਹੀ ਸਥਿਤੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ‘ਤੇ ਹੋਣ ਜਾ ਰਹੀ ਟਰੈਕਟਰ ਰੈਲੀ ਦੌਰਾਨ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।