ਕੌਂਸਲ ਚੋਣਾਂ ਲਈ ਐਨ. ਓ. ਸੀ. ਨਾ ਦਿੱਤੇ ਜਾਣ ਦੇ ਰੋਸ ਵਜੋਂ ‘ਆਪ’ ਨੇਤਾਵਾਂ ਵਲੋਂ ਕੌਂਸਲ ਦਫ਼ਤਰ ਦੇ ਬਾਹਰ ਪ੍ਰਦਰਸ਼ਨ

0
143

ਫ਼ਤਹਿਗੜ੍ਹ ਸਾਹਿਬ, 1 ਫਰਵਰੀ (TLT)- 14 ਫਰਵਰੀ ਨੂੰ ਹੋਣ ਵਾਲੀਆਂ ਕੌਂਸਲ ਚੋਣਾਂ ਸਬੰਧੀ ਨਗਰ ਕੌਂਸਲ ਸਰਹਿੰਦ ਫਤਹਿਗੜ੍ਹ ਸਾਹਿਬ ਪ੍ਰਸ਼ਾਸਨ ਵਲੋਂ ‘ਆਪ’ ਦੇ ਉਮੀਦਵਾਰਾਂ ਨੂੰ ਐਨ. ਓ. ਸੀ. ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ‘ਆਪ’ ਵਲੰਟੀਅਰਾਂ ਵਲੋਂ ਕੌਂਸਲ ਦਫ਼ਤਰ ਮੂਹਰੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਰਾਏ ਨੇ ਕਿਹਾ ਕਿ ਹਲਕਾ ਵਿਧਾਇਕ ਦੀ ਕਥਿਤ ਸ਼ਹਿ ਤੇ ਨਗਰ ਕੌਂਸਲ ਪ੍ਰਸ਼ਾਸਨ ‘ਆਪ’ ਉਮੀਦਵਾਰਾਂ ਨੂੰ ਐਨ. ਓ. ਸੀ. ਜਾਰੀ ਨਹੀਂ ਕਰ ਰਿਹਾ ਅਤੇ ਨਾ ਹੀ ਇਸ ਸਬੰਧੀ ਉਮੀਦਵਾਰਾਂ ਪਾਸੋਂ ਦਸਤਾਵੇਜ਼ ਫੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਆਪਣੀ ਹਾਰ ਕਬੂਲਣ ਦੀ ਬਜਾਏ ਧੱਕੇਸ਼ਾਹੀ ਨਾਲ ਨਗਰ ਕੌਂਸਲ ਚੋਣਾਂ ਜਿੱਤਣਾ ਚਾਹੁੰਦੇ ਹਨ।