26 ਜਨਵਰੀ ਹਿੰਸਾ ਮਾਮਲਾ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਲੋਕਾਂ ‘ਤੇ ਰੱਖਿਆ ਇਨਾਮ

0
46

ਨਵੀਂ ਦਿੱਲੀ, 3 ਫਰਵਰੀ (TLT) ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਲੋਕਾਂ ‘ਤੇ ਇਨਾਮ ਦਾ ਐਲਾਨ ਕੀਤਾ ਹੈ। ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ‘ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਉੱਥੇ ਹੀ ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ‘ਤੇ ਦਿੱਲੀ ਪੁਲਿਸ ਵਲੋਂ 50-50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਹੈ।