ਮੋਦੀ, ਸ਼ਾਹ ਅਤੇ ਮਨੋਜ ਤਿਵਾੜੀ ਖ਼ਿਲਾਫ਼ ਨਵਾਂਸ਼ਹਿਰ ਪੁਲਿਸ ਨੂੰ ਸ਼ਿਕਾਇਤ

0
78

ਨਵਾਂਸ਼ਹਿਰ, 3 ਫਰਵਰੀ (TLT)- ਆਰ. ਟੀ. ਆਈ. ਐਕਟੀਵਿਸਟਾਂ ਪਰਵਿੰਦਰ ਸਿੰਘ ਕਿੱਤਣਾ, ਕੁਲਦੀਪ ਸਿੰਘ ਖਹਿਰਾ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਹਾਕਮ ਸਿੰਘ ਹੁਰਾਂ ਵਲੋਂ ਸਾਂਝੇ ਤੌਰ ‘ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੀ. ਸੀ., ਐਸ. ਐਸ. ਪੀ. ਅਤੇ ਥਾਣਾ ਸਿਟੀ ਨਵਾਂਸ਼ਹਿਰ ਦੇ ਐਸ. ਐਚ. ਓ. ਨੂੰ ਸ਼ਿਕਾਇਤ ਭੇਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪੂਰਬੀ ਦਿੱਲੀ ਤੋਂ ਮੈਂਬਰ ਪਾਰਲੀਮੈਂਟ ਮਨੋਜ ਤਿਵਾੜੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤ ਦਾ ਅਧਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਉਨ੍ਹਾਂ ਫ਼ੋਟੋਆਂ/ਵੀਡੀਓ ਕਲਿੱਪਾਂ ਨੂੰ ਬਣਾਇਆ ਗਿਆ ਹੈ, ਜਿਨ੍ਹਾਂ ‘ਚ ਇਨ੍ਹਾਂ ਸ਼ਖ਼ਸੀਅਤਾਂ ਵਲੋਂ ਜਾਣੇ-ਅਣਜਾਣੇ ਕਥਿਤ ਤੌਰ ‘ਤੇ ਰਾਸ਼ਟਰੀ ਝੰਡੇ ਦਾ ਅਪਮਾਨ ਹੁੰਦਾ ਦਿਸ ਰਿਹਾ ਹੈ।