ਸਿਮਰਨਜੀਤ ਬੈਂਸ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਪਰਿਵਾਰ ਅਤੇ ਸੈਂਕੜੇ ਸਮਰਥਕਾਂ ਸਮੇਤ ਦਿੱਲੀ ਰਵਾਨਾ

0
37

ਸੁਲਤਾਨਵਿੰਡ, 3 ਫਰਵਰੀ (TLT)- ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੀਤੇ ਜਾ ਰਹੇ ਅੰਦੋਲਨ ‘ਚ ਸ਼ਾਮਿਲ ਹੋਣ ਲਈ ਅੱਜ ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਉਪਰੰਤ ਆਪਣੇ ਪਰਿਵਾਰ ਅਤੇ ਸੈਂਕੜੇ ਸਮਰਥਕਾਂ ਦੇ ਵੱਡੇ ਕਾਫ਼ਲੇ ਸਮੇਤ ਦਿੱਲੀ ਦੇ ਸਿੰਘੂ ਬਾਰਡਰ ਲਈ ਹੋਏ ਰਵਾਨਾ। ਇਸ ਤੋਂ ਇਲਾਵਾ ਉਹ ਉੱਤਰ ਪ੍ਰਦੇਸ਼ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਸੋਨੇ ਦੀ ਕਹੀ ਨਾਲ ਸਨਮਾਨਿਤ ਕਰਨਗੇ। ਇਸ ਮੌਕੇ ਅਮਰੀਕ ਸਿੰਘ ਵਰਪਾਲ, ਪ੍ਰਕਾਸ਼ ਸਿੰਘ ਮਾਹਲ, ਮਨਜੀਤ ਸਿੰਘ ਫ਼ੌਜੀ ਸਮੇਤ ਬਹੁਤ ਸਾਰੇ ਪਾਰਟੀ ਦੇ ਵਰਕਰ ਹਾਜ਼ਰ ਸਨ।