ਪੰਜ ਮਹੀਨੇ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

0
114

ਅਜਨਾਲਾ,(TLT) – ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਅੱਜ ਬੀਡੀਪੀਓ ਦਫਤਰ ਅਜਨਾਲਾ ਦੇ ਬਾਹਰ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪੰਚਾਇਤ ਸਕੱਤਰ ਯੂਨੀਅਨ ਦੇ ਆਗੂ ਸਨਪ੍ਰੀਤ ਸਿੰਘ, ਸਮਨਦੀਪ ਸਿੰਘ ਗਿੱਲ ਅਤੇ ਸੁਖਦੀਪ ਸਿੰਘ ਸੁੱਖ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਪਰ ਪਿਛਲੇ 5 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਹੀਂ ਹੁੰਦੀਆਂ , ਉਦੋਂ ਤੱਕ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ |