ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ILETS ਦੇ ਕੋਰਸ ਲਈ ਦਾਖਲਾ ਸ਼ੁਰੂ

0
135

ਜਲੰਧਰ  (ਰਮੇਸ਼ ਗਾਬਾ)  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ  ਜਲੰਧਰ ਵਿਖੇ IELTS (International English Language Testing System )  ਿੰਗ ਦੇਣ ਦਾ ਸੈਂਟਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਆਬਾ ਖੇਤਰ ਦੇ ਨੌਜਵਾਨਾਂ ਵਿੱਚ ਵਿਦੇਸ਼ਾਂ ਵਿੱਚ ਜਾਣ ਦੇ ਵੱਧ  ਰਹੇ ਰੁਝਾਨ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਦਫ਼ਤਰ ਵੱਲੋਂ ਚਲਾਏ ਜਾਣ ਵਾਲੇ ਸੈਂਟਰ ਵਿੱਚ ਯੋਗਤਾ ਤੇ ਤਜਰਬੇਕਾਰ ਵਿਸ਼ਾ ਮਾਹਰ ਇੰਸਟਰੱਕਟਰ ਵੱਲੋਂ ਸਿਖਿਆਰਥੀਆਂ ਨੂੰ  IELTS ਦੀ ਕੋਚਿੰਗ ਦਿੱਤੀ ਜਾਵੇਗੀ ਅਤੇ ਇਸ ਸੈਂਟਰ ਵਿੱਚ  IELTS ਕੋਰਸ ਲਈ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਤੇ ਆਸ਼ਰਿਤਾਂ ਦਾ ਦਾਖਲਾ ਪਹਿਲ ਦੇ ਆਧਾਰ ‘ਤੇ ਹੋਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਖਾਲੀ ਸੀਟਾਂ ਹੋਣ ਦੀ ਹਾਲਤ ਵਿੱਚ ਇਹ ਸਿਵਲੀਅਨ ਸਿਖਿਆਰਥੀਆਂ ਵਿਚੋਂ ਭਰੀਆਂ ਜਾਣਗੀਆਂ।  ਇਹ ਕੋਰਸ ਬਹੁਤ ਘੱਟ ਫੀਸਾਂ ‘ਤੇ ਕਰਵਾਇਆ ਜਾਵੇਗਾ।  ਉਨ੍ਹਾਂ ਨੇ ਸਾਬਕਾਂ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਤੇ ਆਸ਼ਰਿਤਾਂ ਨੂੰ ਇਸ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਵਧੇਰੇ  ਜਾਣਕਾਰੀ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਸ਼ਾਸਤਰੀ ਮਾਰਕੀਟ, ਜਲੰਧਰ ਦੇ ਟੈਲੀਫੌਨ ਨੰ: 0181-2455423/98154-65556 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।