ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਪਾਕਿ ਘੁਸਪੈਠੀਆਂ ਖ਼ਿਲਾਫ਼ ਅਜਨਾਲਾ ਪੁਲਿਸ ਨੇ ਮੁਕੱਦਮਾ ਕੀਤਾ ਦਰਜ

0
32

ਅਜਨਾਲਾ (TLT News) – ਕੱਲ੍ਹ ਰਾਤ ਭਾਰਤ ਪਾਕਿਸਤਾਨ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਪਾਕਿ ਘੁਸਪੈਠੀਆਂ ਖ਼ਿਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਕੱਲ੍ਹ ਰਾਤ ਬੀ.ਐਸ.ਐਫ ਜਵਾਨਾਂ ਵੱਲੋਂ ਸਰਹੱਦ ਤੇ ਹਿਲਜੁਲ ਤੋਂ ਬਾਅਦ 12 ਰੌਂਦ ਫਾਇਰਿੰਗ ਕੀਤੀ ਸੀ। ਜਿਸ ਤੋਂ ਬਾਅਦ ਪਾਕਿਸਤਾਨ ਦੀ ਤਰਫ਼ੋਂ ਆਏ ਤਿੰਨ ਵਿਅਕਤੀ ਹਨੇਰੇ ਦਾ ਫ਼ਾਇਦਾ ਚੁੱਕਦਿਆਂ ਵਾਪਸ ਪਾਕਿਸਤਾਨ ਵਾਲੀ ਸਾਈਡ ਨੂੰ ਭੱਜਣ ਵਿਚ ਕਾਮਯਾਬ ਹੋ ਗਏ ਸਨ।